ਕਾਂਗਰਸ ਨੇ ਸ਼ਿਵ ਸੈਨਾ ਨੂੰ ਆਪਣਾ ਮੁੱਖ ਮੰਤਰੀ ਬਣਾਉਣ ਦੀ ਦਿੱਤੀ ਆਫਰ
ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ਵਿਚ ਕੋਈ ਗੱਲ ਬਣਦੀ ਨਜ਼ਰ ਨਹੀਂ ਆ ਰਹੀ। ਸ਼ਿਵ ਸੈਨਾ 50 – 50 ਦੇ ਫਾਰਮੂਲੇ ‘ਤੇ ਅੜੀ ਹੋਈ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਨੇ ਸ਼ਿਵ ਸੈਨਾ ‘ਤੇ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਸ਼ਿਵ ਸੈਨਾ ਨੂੰ ਖੁੱਲ੍ਹਾ ਆਫਰ ਦਿੰਦਿਆਂ ਮੁੱਖ ਮੰਤਰੀ ਅਹੁਦੇ ਤੱਕ ਦੇਣ ਦੀ ਗੱਲ ਕਹਿ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਹੁਸੈਨ ਦਲਵਈ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਸਾਡੇ ਨਾਲ ਆਉਂਦੀ ਹੈ ਤਾਂ ਮੁੱਖ ਮੰਤਰੀ ਉਸਦਾ ਹੋਵੇਗਾ। ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਏਕਨਾਥ ਸ਼ਿੰਦੇ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ ਅਤੇ ਲੰਘੇ ਕੱਲ੍ਹ ਹੀ ਦਵੇਂਦਰ ਫੜਨਵੀਸ ਨੂੰ ਵੀ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਇਸ ਵਾਰ ਸ਼ਿਵ ਸੈਨਾ ਨੂੰ ਉਪ ਮੁੱਖ ਮੰਤਰੀ ਅਤੇ 13 ਮੰਤਰੀ ਅਹੁਦੇ ਦੇਣ ਲਈ ਤਿਆਰ ਹੈ, ਪਰ ਸ਼ਿਵ ਸੈਨਾ 50 – 50 ਦੇ ਫਾਰਮੂਲੇ ‘ਤੇ ਅੜ੍ਹੀ ਹੋਈ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …