ਐਬਟਸਫੋਰਡ/ਗੁਰਦੀਪ ਸਿੰਘ ਗਰੇਵਾਲ : ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿਚ ਭਰਤੀ ਹੋ ਕੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫ਼ਸਰ ਵਜੋਂ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਆਪਣਾ ਨਾਮ ਲਿਖਵਾਉਣ ਵਾਲੇ ਬਲਤੇਜ ਸਿੰਘ ਢਿੱਲੋਂ ਦਾ ਸਰੀ ‘ਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਲਤੇਜ ਸਿੰਘ ਢਿੱਲੋਂ ਵਲੋਂ 29 ਸਾਲ ਤੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿਭਾਗ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦੇ ਹੋਏ ਭਾਈਚਾਰੇ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਦਾ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਕੀਤਾ ਗਿਆ। ਮਲੇਸ਼ੀਆ ਦੇ ਜੰਮਪਲ 53 ਸਾਲਾ ਬਲਤੇਜ ਸਿੰਘ ਢਿੱਲੋਂ 1983 ‘ਚ ਆਪਣੇ ਮਾਤਾ-ਪਿਤਾ ਨਾਲ ਕੈਨੇਡਾ ਆ ਗਏ ਸਨ। ਨਕਵਾਂਟਿਲਨ ਯੂਨੀਵਰਸਿਟੀ ਤੋਂ ਉਨ੍ਹਾਂ ਨੇ ਕ੍ਰਿਮਨੋਲੋਜੀ ਦੀ ਡਿਗਰੀ ਹਾਸਲ ਕੀਤੀ ਤੇ ਪੜ੍ਹਾਈ ਦੌਰਾਨ ਉਨ੍ਹਾਂ ਨੇ ਪੁਲਿਸ ਨਾਲ ਵਲੰਟੀਅਰ ਦੇ ਤੌਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਫਿਰ 1988 ‘ਚ ਉਨ੍ਹਾਂ ਪੁਲਿਸ ਵਿਚ ਭਰਤੀ ਹੋਣ ਲਈ ਅਰਜ਼ੀ ਦਿੱਤੀ ਪਰ ਦਸਤਾਰ ਬੰਨ੍ਹੀ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਸੰਘਰਸ਼ ਕਰਨਾ ਪਿਆ ਸੀ। ਕੈਨੇਡਾ ਦੇ ਸਿੱਖ ਭਾਈਚਾਰੇ ਅੱਗੇ ਝੁਕਦਿਆਂ ਸਰਕਾਰ ਨੇ ਵਿਰੋਧੀ ਧਿਰ ਦੀ ਮਨਜ਼ੂਰੀ ਨਾਲ ਪੁਲਿਸ ਦੇ ਡਰੈੱਸ ਕੋਡ ਵਿਚ ਤਬਦੀਲੀ ਕਰਨ ਦਾ ਬਿੱਲ ਪਾਸ ਕਰ ਦਿੱਤਾ। 1990 ਦੇ ਅਖੀਰ ਵਿਚ ਬਲਤੇਜ ਸਿੰਘ ਢਿੱਲੋਂ ਪੁਲਿਸ ਵਿਚ ਭਰਤੀ ਹੋ ਗਏ ਅਤੇ ਹੁਣ ਉਹ ਗੈਂਗ ਵਿਰੋਧੀ ਇੰਟਾਗ੍ਰੇਟਿਡ ਪੁਲਿਸ ਏਜੰਸੀ ਨਾਲ ਕੰਮ ਕਰ ਰਹੇ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …