ਇਸਲਾਮਾਬਾਦ : ਪਾਕਿਸਤਾਨ ਵਿਚ ਵੀਰਵਾਰ ਨੂੰ ਸਵੇਰੇ ਕਰਾਚੀ-ਰਾਵਲਪਿੰਡੀ ਐਕਸਪ੍ਰੈਸ ਵਿਚ ਅੱਗ ਲੱਗਣ ਕਾਰਨ 73 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਜ਼ਖ਼ਮੀ ਹੋ ਗਏ ਹਨ। ਇਹ ਰੇਲ ਗੱਡੀ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਸੀ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਬੋਗੀ ਵਿਚ ਕੋਈ ਯਾਤਰੀ ਗੈਸ ਚੁੱਲ੍ਹੇ ਦੀ ਵਰਤੋਂ ਕਰ ਰਿਹਾ ਸੀ ਅਤੇ ਅਚਾਨਕ ਸਿਲੰਡਰ ਫਟ ਗਿਆ। ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਰੇਲ ਮੰਤਰੀ ਸ਼ੇਖ ਰਾਸ਼ਿਦ ਨੇ ਦੱਸਿਆ ਕਿ ਸਿਲੰਡਰ ਫਟਣ ਤੋਂ ਬਾਅਦ ਅੱਗ ਤਿੰਨ ਡੱਬਿਆਂ ਵਿਚ ਫੈਲ ਗਈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਮੌਤਾਂ ਜਾਨ ਬਚਾਉਣ ਲਈ ਰੇਲ ਗੱਡੀ ਵਿਚੋਂ ਛਾਲਾਂ ਮਾਰਨ ਕਾਰਨ ਹੋਈਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …