Breaking News
Home / ਦੁਨੀਆ / ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਿਚਕਾਰ ਹੋਏ ਸਮਝੌਤੇ ਦਾ ਅਮਰੀਕਾ ਵੱਲੋਂ ਸਵਾਗਤ

ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਿਚਕਾਰ ਹੋਏ ਸਮਝੌਤੇ ਦਾ ਅਮਰੀਕਾ ਵੱਲੋਂ ਸਵਾਗਤ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਲਈ ਕੀਤੇ ਗਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧ ਬਣਨਾ ‘ਚੰਗੀ ਖ਼ਬਰ’ ਹੈ। ਜ਼ਿਕਰਯੋਗ ਹੈ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਬਾਵਜੂਦ ਭਾਰਤ ਅਤੇ ਪਾਕਿਸਤਾਨ ਨੇ ਪਿਛਲੇ ਦਿਨੀਂ ਕਰਤਾਰਪੁਰ ਲਾਂਘੇ ਸਬੰਧੀ ਇੱਕ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ ਜਿਸ ਤਹਿਤ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀਜ਼ਾ ਮੁਕਤ ਦਰਸ਼ਨ ਕਰ ਸਕਣਗੇ।
ਅਮਰੀਕਾ ਦੇ ਦੱਖਣੀ ਏਸ਼ੀਆ ਅਤੇ ਮੱਧ ਏਸ਼ੀਆ ਦੇ ਮਾਮਲਿਆਂ ਸਬੰਧੀ ਕਾਰਜਕਾਰੀ ਸਹਾਇਕ ਵਿਦੇਸ਼ ਮੰਤਰੀ ਐਲਿਸ ਜੀ ਵੇਲਸ ਨੇ ਟਵੀਟ ਕਰਦਿਆਂ ਕਿਹਾ, ”ਸਮਝੌਤੇ ਨੂੰ ਆਖਰੀ ਰੂਪ ਦਿੱਤੇ ਜਾਣ ਦੀ ਖ਼ਬਰ ਦਾ ਉਹ ਸਵਾਗਤ ਕਰਦੇ ਹਨ ਜਿਸਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਗਲਿਆਰੇ ਦਾ ਰਾਹ ਪੱਧਰਾ ਕੀਤਾ ਜਿਸ ਨਾਲ ਸਿੱਖ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਜਾ ਸਕਣਗੇ।”

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …