ਟੋਰਾਂਟੋ : ਲੰਘੇ ਦਿਨੀਂ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਅੰਤਰਰਾਸ਼ਟਰੀ ਸਰਬ ਸਾਂਝਾ ਪੰਜਾਬੀ ਕਵੀ ਦਰਬਾਰ’ ਦੀ ਪ੍ਰਬੰਧਕ ਕਮੇਟੀ ਵੱਲੋਂ ਇੱਕ ਮੀਟਿੰਗ ਬਰੈਂਪਟਨ ਦੇ 7956 ਟਾਰਬਰਮ ਰੋਡ ਸਥਿੱਤ ਰਾਮਗੜ੍ਹੀਆ ਭਵਨ ਵਿੱਚ ਕੀਤੀ ਗਈ। ਮੀਟਿੰਗ ਦੀ ਕਾਰਵਾਈ ਮੀਡੀਆ ਨੂੰ ਰਿਲੀਜ਼ ਕਰਦੇ ਹੋਏ ਮੀਡੀਆ ਕੋਆਰਡੀਨੇਟਰ ਡਾ. ਹੀਰਾ ਰੰਧਾਵਾ ਨੇ ਦੱਸਿਆ ਕਿ 17 ਨਵੰਬਰ 2019 ਨੂੰ ਬਰੈਂਪਟਨ ਦੇ 340 ਵੋਡੇਨ ਸਟਰੀਟ ਈਸਟ ਸਥਿੱਤ ਸੈਂਚਰੀ ਗਾਰਡਨ ਰੀਕਰੇਸ਼ਨ ਸੈਂਟਰ ਦੇ ਹਾਲ ਨੰਬਰ 1 ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਦੇਸ਼ਾਂ ਤੋਂ ਉਕਤ ਕਵੀ ਦਰਬਾਰ ਵਿੱਚ ਸ਼ਾਮਿਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਸਥਾ ਦੇ ਜਨਰਲ ਸਕੱਤਰ ਹਰਦਿਆਲ ਝੀਤਾ ਨੇ ਕਿਹਾ ਕਿ ਸਮੁੱਚੇ ਭਾਈਚਾਰੇ ਵੱਲੋਂ ਇਸ ਕਾਰਜ ਲਈ ਬਹੁਤ ਬਹੁਤ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ઠਕਵੀ ਦਰਬਾਰ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਵੱਖ ਵੱਖ ਸੰਸਥਾਵਾਂ ਨਾਲ ਜੁੜੇ, ਅਦੀਬਾਂ ਤੇ ਕਲਾਕਾਰਾਂ ਦੀਆਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਸੁਝਾਵਾਂ ਉੱਤੇ ਵਿਚਾਰ ਕਰਕੇ ਹੀ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਪਰਗਟ ਸਿੰਘ ਬੱਗਾ ਨੇ ਬੋਲਦਿਆਂ ਕਿਹਾ ਕਿ ઠਦੁਨੀਆਂ ਭਰ ਵਿੱਚ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਾਸਾਰ ਲਈ ਹੋ ਰਹੇ ਯਤਨਾਂ ਵਜੋਂ ਕੀਤੇ ਜਾਣ ਵਾਲੇ ઠਇਸ ઠਕਵੀ ਦਰਬਾਰ ਵਿੱਚ ਕੈਨੇਡਾ ਸਮੇਤ ਅਮਰੀਕਾ, ਇੰਗਲੈਂਡ, ਆਸਟਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ, ਭਾਰਤ, ਆਦਿ ਦੇਸ਼ਾਂ ਤੋਂ ਨਾਮਵਰ ਕਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਕਵੀ ਦਰਬਾਰ ਸੰਬੰਧੀ ਰਸਮੀ ਸੱਦਾ-ਪੱਤਰ ਭੇਜਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪਾਕਿਸਤਾਨ ਤੋਂ ਕਵੀਆਂ ਨਾਲ ਰਾਬਤਾ ਕਰਨ ਵਾਲੇ ਮਕਸੂਦ ਚੌਧਰੀ ਨੇ ਦੱਸਿਆ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਆਪਣੇ ਪੀਰ ਵਜੋਂ ਮੰਨਿਆ ਜਾਂਦਾ ਹੈ ਜਿਨ੍ਹਾਂ ਦੇ ਸਤਿਕਾਰ ਵਜੋਂ ઠਚੋਣਵੇਂ ਕਵੀ ਉਕਤ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਸੰਸਥਾ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਨੇ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਉਤਸ਼ਾਹਿਤ ਜਾਵੇਗਾ। ਉਹਨਾਂ ਕਿਹਾ ਕਿ ਕਵੀ ਦਰਬਾਰ ਮੌਕੇ ਗੁਰੂ ਨਾਨਕ ਦੇਵ ਜੀ ਅਤੇ ਪੰਜਾਬੀ ਦੇ ਨਾਮਵਰ ਕਵੀਆਂ ਦੇ ਸ਼ਬਦ-ਚਿੱਤਰਾਂ ਦੀ ਇੱਕ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਜਾ ਰਹੀ ਹੈ। ਸਮਾਗਮ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਕੇ ਪੇਸ਼ ਕੀਤਾ ਜਾਣ ਵਾਲਾ ਸਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਹੋਵੇਗ। ਇਸ ਕਵੀ ਦਰਬਾਰ ਲਈ ਜੀ ਟੀ ਏ ਵਿੱਚ ਕੰਮ ਕਰਦੀਆਂ ਸਾਰੀਆਂ ਸਾਹਿਤ ਸਭਾਵਾਂ ਤੇ ਲੇਖਕਾਂ ਸਮੇਤ ਸਾਹਿਤ ਪ੍ਰੇਮੀਆਂ ਨੂੰ ਸੱਦਾ-ਪੱਤਰ ਭੇਜੇ ਗਏ ਹਨ। ਉਹਨਾਂ ਨੇ ਪ੍ਰਿੰਟ, ਇਲੈਕਟਰੋਨਿਕ, ਰੇਡੀਓ, ਟੀ ਵੀ ਅਤੇ ਸ਼ੋਸ਼ਲ ਮੀਡੀਏ ਨਾਲ ਜੁੜੇ ਸਮੂਹ ਪੰਜਾਬੀ ਹਿਤੈਸ਼ੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਸਮਾਗਮ ਦੀ ਸਫ਼ਲਤਾ ਲਈ ਭਰਪੂਰ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਕਵੀ ਦਰਬਾਰ ਦੇ ਸਮਾਗਮਾਂ ਮੌਕੇ ਖਾਣ-ਪੀਣ ਦਾ ਵਿਸ਼ੇਸ਼ ਮੁਫ਼ਤ ਪ੍ਰਬੰਧ ਹੋਵੇਗਾ। ਇਸ ਮੌਕੇ ਹੋਰਾਂ ਤੋਂ ਇਲਾਵਾ ਕਵੀ ਕਰਨ ਅਜਾਇਬ ਸੰਘਾ, ਸੁਰਿੰਦਰ ਪਾਮਾ, ਪੂਰਨ ਸਿੰਘ ਪਾਂਧੀ, ਇਕਬਾਲ ਮਾਹਲ, ਜਰਨੈਲ ਸਿੰਘ ਮਠਾਰੂ, ਸੁਰਿੰਦਰਜੀਤ ਕੌਰ, ਪਰਮਜੀਤ ਦਿਓਲ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਕਿਸੇ ਵੀ ਕਿਸਮ ਦੇ ਸੁਝਾਅ ਅਤੇ ਜਾਣਕਾਰੀ ਲਈ ਫੋਨ ਨੰਬਰ 416-305-9878 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
‘ਦਿਸ਼ਾ’ ਵੱਲੋਂ ਆਯੋਜਿਤ ਸਮਾਗਮ ਵਿਚ ਬਲਜੀਤ ਰੰਧਾਵਾ ਦੀ ਪਲੇਠੀ ਪੁਸਤਕ ‘ਲੇਖ ਨਹੀਂ ਜਾਣੇ ਨਾਲ’ ਬਾਰੇ ਕੀਤੀ ਗਈ ਗੋਸ਼ਟੀ
ਡਾ. ਕੁਲਦੀਪ ਕੌਰ ਪਾਹਵਾ, ਡਾ. ਸੁਖਦੇਵ ਸਿੰਘ ਝੰਡ ‘ਤੇ ਸੁਰਜੀਤ ਕੌਰ ਵੱਲੋਂ ਪੁਸਤਕ ਉੱਪਰ ਪੇਪਰ …