Breaking News
Home / ਪੰਜਾਬ / ਸਿੱਧੂ ਮੂਸੇਵਾਲਾ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ

ਸਿੱਧੂ ਮੂਸੇਵਾਲਾ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ

ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮੁੜ ਵਿਵਾਦਾਂ ‘ਚ ਘਿਰ ਗਿਆ ਹੈ। ਗੀਤ ਵਿਚ ਮਾਈ ਭਾਗੋ ਦੇ ਨਾਂ ਦਾ ਜ਼ਿਕਰ ਸਹੀ ਢੰਗ ਨਾਲ ਨਾ ਕੀਤੇ ਜਾਣ ‘ਤੇ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਕਾਰਵਾਈ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਇਹੀ ਮਾਮਲਾ ਅਕਾਲ ਤਖ਼ਤ ਸਾਹਿਬ ਕੋਲ ਪੁੱਜਾ ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਲਈ ਕਿਹਾ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਸੀ ਪਰ ਇਸੇ ਦੌਰਾਨ ਪੰਜਾਬੀ ਗਾਇਕ ਨੇ ਮੁਆਫ਼ੀ ਮੰਗ ਲਈ ਸੀ। ਉਸ ਨੇ ਵਿਦੇਸ਼ ਤੋਂ ਭਾਰਤ ਆਉਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਦਾ ਵੀ ਭਰੋਸਾ ਦਿੱਤਾ ਸੀ ਪਰ ਕੁਝ ਸਮੇਂ ਬਾਅਦ ਉਸ ਵਲੋਂ ਮੁੜ ਵਿਦੇਸ਼ ਵਿਚ ਸਟੇਜ ਸ਼ੋਅ ਕਰਦਿਆਂ ਮਨਾਹੀ ਵਾਲੇ ਇਸ ਵਿਵਾਦਤ ਗੀਤ ਨੂੰ ਗਾਇਆ ਗਿਆ ਹੈ। ਮੁੜ ਸ਼ਿਕਾਇਤ ਆਉਣ ‘ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਸ ਖਿਲਾਫ ਇਸੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਲਈ ਕਿਹਾ ਗਿਆ ਸੀ। ਹੁਣ ਮੁੜ ਉਸ ਨੇ ਵਿਦੇਸ਼ ਵਿਚ ਇਹੀ ਗਾਣਾ ਦੁਬਾਰਾ ਗਾਇਆ ਹੈ। ਇਸ ਨਾਲ ਸਿੱਖ ਸੰਗਤ ਨੂੰ ਠੇਸ ਪੁੱਜੀ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਭੋਗਲ ਵਿਖੇ ਮਰਿਆਦਾ ਦਾ ਉਲੰਘਣ ਹੋਣ ਦੀ ਸ਼ਿਕਾਇਤ ਦੇ ਮਾਮਲੇ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਕਾਰਵਾਈ ਲਈ ਤੁਰੰਤ ਕਦਮ ਚੁੱਕੇ ਜਾਣ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …