Breaking News
Home / ਪੰਜਾਬ / ਭਾਜਪਾ ਆਗੂ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਭਾਜਪਾ ਆਗੂ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਜ਼ੀਰਾ ‘ਚ ਕੀਤਾ ਗਿਆ ਅੰਤਿਮ ਸਸਕਾਰ
ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਲੰਘੇ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਫਿਰੋਜ਼ਪੁਰ ਵਿਚ ਪੈਂਦੇ ਕਸਬਾ ਜ਼ੀਰਾ ਵਿਚ ਕਰ ਦਿੱਤਾ ਗਿਆ। ਕਮਲ ਸ਼ਰਮਾ ਦੇ ਸਸਕਾਰ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਦਵਿੰਦਰ ਪ੍ਰਧਾਨ, ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ, ਵਿਜੇ ਸਾਂਪਲਾ ਅਤੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਹਾਜ਼ਰ ਰਹੇ। ਧਿਆਨ ਰਹੇ ਕਿ ਕਮਲ ਸ਼ਰਮਾ ਨੂੰ ਕੱਲ੍ਹ ਸਵੇਰੇ ਸੈਰ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ।ਕਮਲ ਸ਼ਰਮਾ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਪੰਜਾਬ ਦੀ ਸਮੁੱਚੀ ਭਾਜਪਾ-ਅਕਾਲੀ ਲੀਡਰਸ਼ਿਪ ਅਤੇ ਹੋਰ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ।

Check Also

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …