Breaking News
Home / ਪੰਜਾਬ / ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਸਕਾਰਫ ਪਾ ਕੇ ਪਹੁੰਚ ਗਏ ਸਨ ਵੋਟ ਪਾਉਣ
ਫਗਵਾੜਾ : ਜ਼ਿਮਨੀ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਲੋਕ ਪ੍ਰਤੀਨਿਧਤਾ ਐਕਟ 1950/1951/1989 ਦੀ ਧਾਰਾ 130 ਤਹਿਤ ਕੇਸ ਦਰਜ ਕੀਤਾ ਹੈ। ਵਰਨਣਯੋਗ ਹੈ ਕਿ 21 ਅਕਤੂਬਰ ਨੂੰ ਇੱਥੇ ਹੋਈ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਆਪਣੇ ਪਰਿਵਾਰ ਸਣੇ ਮਾਰਕੀਟ ਕਮੇਟੀ ਦਫ਼ਤਰ ‘ਚ ਬਣੇ ਬੂਥ ਨੰਬਰ-184, ਵਿਚ ਵੋਟ ਪਾਉਣ ਪੁੱਜੇ ਸਨ। ਉਹ ਜਦੋਂ ਵੋਟ ਪਾਉਣ ਗਏ ਤਾਂ ਉਨ੍ਹਾਂ ਦੇ ਗਲ ਵਿਚ ਕਾਂਗਰਸ ਪਾਰਟੀ ਦੇ ਨਿਸ਼ਾਨ ਦਾ ਸਕਾਰਫ਼ ਪਾਇਆ ਹੋਇਆ ਸੀ। ਇਸ ਦੀ ਸ਼ਿਕਾਇਤ ਅਕਾਲੀ-ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਨੇ ਮੌਕੇ ‘ਤੇ ਭਾਰਤ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਕੀਤੀ ਸੀ, ਜਿਸ ਉਪਰੰਤ ਧਾਲੀਵਾਲ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ। ਇਸ ‘ਚ ਰਿਟਰਨਿੰਗ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਸੀ.ਈ.ਓ. ਪੰਜਾਬ ਡਾ. ਐਸ. ਕਰੁਣਾ ਰਾਜੂ ਅਤੇ ਚੋਣ ਅਬਜ਼ਰਵਰ ਸੌਰਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ‘ਚ ਰਖਦੇ ਹੋਏ ਇਸ ਮਾਮਲੇ ਦੀ ਜਾਂਚ ਕਰਨ। ਗੱਲਬਾਤ ਕਰਦੇ ਹੋਏ ਐੱਸ.ਡੀ.ਐੱਮ. ਮੁਹੰਮਦ ਲਤੀਫ਼ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਆਪਣੀ ਰਿਪੋਰਟ ਬਣਾ ਕੇ ਭੇਜ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਪੁਲਿਸ ਨੇ ਧਾਲੀਵਾਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ ਤੇ ਪੁਲਿਸ ਨੇ 25 ਅਕਤੂਬਰ ਨੂੰ ਚੁਣੇ ਵਿਧਾਇਕ ਖਿਲਾਫ ਕੇਸ ਦਰਜ ਕੀਤਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …