Breaking News
Home / ਭਾਰਤ / ਮਹਾਰਾਸ਼ਟਰ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਹੋ ਰਹੀ ਸਹਿਮਤੀ

ਮਹਾਰਾਸ਼ਟਰ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਹੋ ਰਹੀ ਸਹਿਮਤੀ

ਸੰਜੇ ਰਾਓਤ ਨੇ ਕਿਹਾ ਸ਼ਿਵ ਸੈਨਾ ਚਾਹੇ ਤਾਂ ਬਣਾ ਸਕਦੀ ਹੈ ਸਰਕਾਰ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਸਹਿਮਤੀ ਨਹੀਂ ਬਣ ਰਹੀ। ਅੱਜ ਇਕ ਵਾਰ ਫਿਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਓਤ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਚਾਹੇ ਤਾਂ ਮਹਾਰਾਸ਼ਟਰ ਵਿਚ ਸਰਕਾਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਚਾਹੁੰਦੀ ਹੈ ਕਿ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ 5050 ਦਾ ਫਾਰਮੂਲਾ ਤੈਅ ਹੋਇਆ ਸੀ, ਉਸ ਅਧਾਰ ‘ਤੇ ਗੱਲਬਾਤ ਅੱਗੇ ਵਧਣੀ ਚਾਹੀਦੀ ਹੈ। ਧਿਆਨ ਰਹੇ ਕਿ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ, ਪਰ ਭਾਜਪਾ ਵੱਡੀ ਪਾਰਟੀ ਬਣ ਕੇ ਉਭਰੀ ਸੀ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਸ਼ਿਵ ਸੈਨਾ ਦੇ ਸਮਰਥਨ ਦੀਆਂ ਖਬਰਾਂ ਆ ਰਹੀਆਂ ਸਨ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …