5 ਨਵੰਬਰ ਤੱਕ ਸਾਰੇ ਨਿਰਮਾਣ ਕਾਰਜ ਬੰਦ ਰੱਖਣ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਇਕ ਪੈਨਲ ਨੇ ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਦਿੱਲੀ ਐਨ.ਸੀ.ਆਰ. ਵਿਚ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੱਸਣ ਮੁਤਾਬਕ ਦਿੱਲੀਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਗੰਭੀਰ ਸਥਿਤੀ ਵਿਚ ਹੈ। ਇਸ ਦੇ ਚੱਲਦਿਆਂ 5 ਨਵੰਬਰ ਤੱਕ ਸਾਰੇ ਤਰ੍ਹਾਂ ਦੇ ਨਿਰਮਾਣ ਕਾਰਜ ‘ਤੇ ਰੋਕ ਲਗਾ ਦਿੱਤੀ ਗਈ ਹੈ। ਨਾਲ ਹੀ ਸਰਦੀ ਦੇ ਮੌਸਮ ਵਿਚ ਪਟਾਖੇ ਚਲਾਉਣ ‘ਤੇ ਵੀ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਨੇ ਉਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਵਿਚ ਐਮਰਜੈਂਸੀ ਦਾ ਜ਼ਿਕਰ ਕੀਤਾ ਹੈ। ਇਸਦੇ ਚੱਲਦਿਆਂ ਦਿੱਲੀ ਸਰਕਾਰ ਨੇ 5 ਨਵੰਬਰ ਤੱਕ ਸਕੂਲ ਬੰਦ ਕਰਨ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …