ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ
ਡਮਟਾਲ/ਬਿਊਰੋ ਨਿਊਜ਼
ਖ਼ਤਰਨਾਕ ਨਸ਼ੇ ‘ਚਿੱਟੇ’ ਸਮੇਤ ਫੜੇ ਗਏ ਇੱਕ ਨੌਜਵਾਨ ਨੇ ਅੱਜ ਸਵੇਰੇ ਡਮਟਾਲ ਥਾਣੇ ਵਿਚ ਜੇਲ੍ਹ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਆਕਾਸ਼ ਕੁਮਾਰ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨੂਰਪੁਰ ਹਸਪਤਾਲ ‘ਚ ਭੇਜ ਦਿੱਤਾ। ਇਸ ਸਬੰਧੀ ਐੱਸ. ਪੀ. ਕਾਂਗੜਾ ਵਿਮੁਕਤ ਰੰਜਨ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਜੇਲ੍ਹ ਅੰਦਰ ਕੰਬਲ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਹ ਖ਼ੁਦ ਕਰ ਰਹੇ ਹਨ। ਧਿਆਨ ਰਹੇ ਕਿ ਨਸ਼ੇ ਦਾ ਰੁਝਾਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿਚ ਵੀ ਵਧਦਾ ਹੀ ਜਾ ਰਿਹਾ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ। ਜਦਕਿ ਸਰਕਾਰਾਂ ਦਾ ਕਹਿਣਾ ਹੈ ਕਿ ਨਸ਼ੇ ‘ਤੇ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਚੁੱਕਾ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …