ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਪਹਿਲੇ ਦਿਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550 ਰਬਾਬੀਆਂ ਨੇ ਮਿਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਰਾਗਾਂ ‘ਤੇ ਅਧਾਰਿਤ ਕੀਤਾ। ਇਸ ਕੀਰਤਨ ਨੇ ਸੰਗਤਾਂ ਨੂੰ ਮੰਤਰ ਮੁਗਧ ਵੀ ਕੀਤਾ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਗੁਜ਼ਾਰੇ ਅਤੇ ਭਾਈ ਮਰਦਾਨਾ ਜੀ ਨੇ ਗੁਰੂ ਸਾਹਿਬ ਦੇ ਸਨਮੁਖ ਹੋ ਕੇ ਰਬਾਬ ਵਜਾਈ ਸੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …