ਹੁਣ ਡੇਰਾ ਬਾਬਾ ਨਾਨਕ ਵਿਚ ਵੀ ਦੋ ਸਟੇਜਾਂ ਦੀ ਹੋਣ ਲੱਗੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਸੁਲਤਾਨਪੁਰ ਲੋਧੀ ‘ਚ ਮੁੱਖ ਸਟੇਜ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਡੇਰਾ ਬਾਬਾ ਨਾਨਕ ਵਿਚ ਵੀ ਦੋ ਸਟੇਜਾਂ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਇੱਥੇ ਦੂਜੀ ਸਟੇਜ ਬਣਾ ਰਹੀ ਹੈ।
ਇਸ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਸੁਖਜਿੰਦਰ ਰੰਧਾਵਾ ਨੇ ਲੈਂਡ ਪੋਰਟ ਅਥਾਰਿਟੀ ਵਲੋਂ ਵੱਖਰੀ ਸਟੇਜ ਬਣਾਉਣ ਨੂੰ ਲੈ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਖਬਰ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਪਹੁੰਚਣਗੇ, ਪਰ ਉਹ ਪੰਜਾਬ ਸਰਕਾਰ ਦੇ ਮੰਚ ‘ਤੇ ਨਹੀਂ ਜਾਣਗੇ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …