ਸੁਖਬੀਰ ਬਾਦਲ ਨੇ ਕਿਹਾ – ਆਮ ਸ਼ਰਧਾਲੂਆਂ ਦੀ ਫੀਸ ਮੁਆਫ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਐਡਵਾਂਸ ‘ਚ ਰਜਿਸਟ੍ਰੇਸ਼ਨ ਕਰਾਉਣ ਦੀਆਂ ਸ਼ਰਤਾਂ ਨੂੰ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪਾਕਿਸਤਾਨ ਨੂੰ ਅਪੀਲ ਕਰੇਗੀ ਕਿ ਇਸ ਨੂੰ ਸਿਰਫ਼ ਸਿੱਖਾਂ ‘ਤੇ ਹੀ ਨਹੀਂ, ਬਲਕਿ ਧਰਮ ਨਿਰਪੱਖ ਸਾਰੇ ਭਾਰਤ ਦੇ ਨਾਗਰਿਕਾਂ ‘ਤੇ ਲਾਗੂ ਕੀਤਾ ਜਾਵੇ। ਕੈਪਟਨ ਨੇ ਪਾਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ 20 ਡਾਲਰ ਦੀ ਫ਼ੀਸ ਦੋ ਦਿਨਾਂ ਲਈ ਮੁਆਫ਼ ਕਰਨ ਦੀ ਬਜਾਏ ਸਾਰੇ ਦਿਨਾਂ ਲਈ ਕਰ ਦੇਣ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਮਰਾਨ ਖ਼ਾਨ ਵੱਲੋਂ ਦੋ ਦਿਨਾਂ ਲਈ ਫੀਸ ਮੁਆਫ ਕਰਨੀ ਕੋਈ ਵੱਡੀ ਗੱਲ ਨਹੀਂ। ਉਨ੍ਹਾਂ ਜ਼ਿਕਰ ਕੀਤਾ ਕਿ ਇਨ੍ਹਾਂ ਦਿਨਾਂ ਦੌਰਾਨ ਤਾਂ ਸਾਰੇ ਵੀ.ਆਈ.ਪੀ. ਵਿਅਕਤੀ ਹੀ ਕਰਤਾਰਪੁਰ ਸਾਹਿਬ ਜਾਣਗੇ। ਉਨ੍ਹਾਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਰੇ ਆਮ ਸ਼ਰਧਾਲੂਆਂ ਦੀ ਫੀਸ ਮੁਆਫ ਹੋਣੀ ਚਾਹੀਦੀ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …