ਇਮਰਾਨ ਖਾਨ ਨੇ ਕਿਹਾ ਲਾਂਘੇ ਦੇ ਉਦਘਾਟਨ ਤੇ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਰਧਾਲੂਆਂ ਕੋਲੋਂ ਨਹੀਂ ਲਵਾਂਗੇ ਫੀਸ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਪਾਸਪੋਰਟ ਲਿਆਉਣਾ ਜ਼ਰੂਰੀ ਨਹੀਂ। ਉਨ੍ਹਾਂ ਕਿਹਾ ਕਿ ਸਿਰਫ਼ ਪਹਿਚਾਣ ਪੱਤਰ ਦੀ ਲੋੜ ਹੋਵੇਗੀ ਅਤੇ 10 ਦਿਨ ਪਹਿਲਾ ਰਜਿਸਟਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ਅਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਕੋਲੋਂ ਫੀਸ ਨਹੀਂ ਲਈ ਜਾਵੇਗੀ। ਧਿਆਨ ਰਹੇ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਆਉਂਦੀ 9 ਨਵੰਬਰ ਨੂੰ ਕੀਤਾ ਜਾਣਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਵੀ ਲਾਂਘੇ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ ਅਤੇ ਸਿੱਧੂ ਨੇ ਇਹ ਸੱਦਾ ਸਵੀਕਾਰ ਵੀ ਕਰ ਲਿਆ ਹੈ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …