ਇਕ ਦੀ ਮੌਤ, 20 ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਸ੍ਰੀਨਗਰ ਵਿਚ ਮੌਲਾਨਾ ਅਜ਼ਾਦ ਰੋਡ ‘ਤੇ ਅੱਜ ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਨੇ ਗਰਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸਦੀ ਪਹਿਚਾਣ ਰਿੰਕੂ ਸਿੰਘ ਵਜੋਂ ਹੋਈ ਹੈ। ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਹਮਲੇ ਵਿਚ ਬੀ.ਐਸ.ਐਫ. ਦੇ 3 ਕਰਮਚਾਰੀਆਂ ਸਮੇਤ 20 ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਗਿਆ ਕਿ ਅੱਤਵਾਦੀ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਵਿਚ ਕਾਮਯਾਬ ਹੋ ਗਏ ਅਤੇ ਪੁਲਿਸ ਇਨ੍ਹਾਂ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ। ਧਿਆਨ ਰਹੇ ਕਿ ਇਹ ਹਮਲਾ ਰਿਹਾਇਸ਼ੀ ਇਲਾਕੇ ਵਿਚ ਹੋਇਆ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …