ਦਿੱਲੀ ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਵਿਹੜੇ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਹੜਤਾਲ ਕਰ ਰਹੇ ਵਕੀਲਾਂ ਨੇ ਅੱਜ ਕੜਕਡੂਮਾ ਅਦਾਲਤ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀ ਮਾਰ ਕੁੱਟ ਕਰ ਦਿੱਤੀ। ਜਾਣਕਾਰੀ ਅਨੁਸਾਰ ਝਗੜਾ ਇਸ ਗੱਲੋਂ ਵਧਿਆ ਕਿ ਇਕ ਪੁਲਿਸ ਮੁਲਾਜ਼ਮ ਵਕੀਲਾਂ ਦੇ ਵਿਰੋਧ ਪ੍ਰਦਰਸ਼ਨ ਦਾ ਵੀਡੀਓ ਬਣਾ ਰਿਹਾ ਸੀ। ਇਸ ਗੱਲ ਤੋਂ ਵਕੀਲ ਨਰਾਜ਼ ਹੋ ਗਏ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਕ ਹੋਰ ਘਟਨਾ ਵਿਚ ਹੜਤਾਲ ਦੌਰਾਨ ਸਾਕੇਤ ਅਦਾਲਤ ਦੇ ਬਾਹਰ ਵੀ ਵਕੀਲਾਂ ਨੇ ਇਕ ਪੁਲਿਸ ਮੁਲਾਜ਼ਮ ਦੀ ਖੂਬ ਕੁੱਟਮਾਰ ਕੀਤੀ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਬਾਹਰ ਹਿੰਸਕ ਘਟਨਾ ਹੋਈ ਸੀ, ਉਸਦੇ ਵਿਰੋਧ ਵਿਚ ਵਕੀਲਾਂ ਨੇ ਵੱਖਵੱਖ ਅਦਾਲਤਾਂ ਵਿਚ ਵਿਰੋਧ ਪ੍ਰਦਰਸ਼ਨ ਕੀਤੇ। ਇਸ ਦੇ ਚੱਲਦਿਆਂ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ ਦੇ ਦਿੱਤੇ ਹਨ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …