Breaking News
Home / ਭਾਰਤ / ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਪਾਈ ਝਾੜ

ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਪਾਈ ਝਾੜ

ਕਿਹਾ- ਹਾਲਾਤ ਜਿਊਣ ਦੇ ਕਾਬਲ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ-ਐੱਨ. ਸੀ. ਆਰ. ਦੀ ਜ਼ਹਿਰੀਲੀ ਹੋ ਚੁੱਕੀ ਹਵਾ ‘ਤੇ ਹੁਣ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਈ ਹੈ। ਅੱਜ ਅਦਾਲਤ ਨੇ ਦਿੱਲੀ ‘ਚ ਫੈਲੇ ਪ੍ਰਦੂਸ਼ਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕਾਰਨ ਲੋਕਾਂ ਦਾ ਦਮ ਘੁੱਟ ਰਿਹਾ ਹੈ ਅਤੇ ਅਜਿਹੇ ਹਾਲਾਤ ਜਿਊਣ ਦੇ ਕਾਬਲ ਨਹੀਂ ਹਨ। ਸੁਪਰੀਮ ਕੋਰਟ ਨੇ ਪ੍ਰਦੂਸ਼ਣ ਦੇ ਵਧਦੇ ਪੱਧਰ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼ਹਿਰ ਦਾ ਦਮ ਘੁੱਟ ਰਿਹਾ ਹੈ ਪਰ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਇੱਕ-ਦੂਜੇ ‘ਤੇ ਦੋਸ਼ ਲਗਾਉਣ ‘ਚ ਉਲਝੀਆਂ ਹੋਈਆਂ ਹਨ। ਅਸੀਂ ਇਸ ਕਾਰਨ ਆਪਣੇ ਜੀਵਨ ਦੇ ਕੀਮਤੀ ਸਾਲ ਵੀ ਗੁਆ ਰਹੇ ਹਾਂ। ਇਸ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਤਲਬ ਵੀ ਕੀਤਾ ਹੈ ਅਤੇ ਦਿੱਲੀ ਸਰਕਾਰ ਤੇ ਕੇਂਦਰ ਨੂੰ ਮਾਹਿਰਾਂ ਦੀ ਮਦਦ ਨਾਲ ਉਚਿੱਤ ਕਦਮ ਚੁੱਕਣ ਲਈ ਕਿਹਾ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …