ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੀ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ 3 ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਾਈ। ਸਪੀਕਰ ਨੇ ਜਲਾਲਾਬਾਦ ਹਲਕੇ ਤੋਂ ਚੋਣ ਜਿੱਤਣ ਵਾਲੇ ਵਿਧਾਇਕ ਰਮਿੰਦਰ ਆਂਵਲਾ, ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਧਿਆਨ ਰਹੇ ਕਿ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਜਿੱਤੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਕੁਝ ਦਿਨ ਪਹਿਲਾਂ ਅਹੁਦੇ ਦੀ ਚੁੱਕ ਲਈ ਸੀ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …