ਹਰਪਾਲ ਚੀਮਾ ਨੇ ਕਿਹਾ – ਸ਼ਰਧਾਲੂਆਂ ਦਾ ਟੋਲ ਪਲਾਜ਼ਿਆਂ ‘ਤੇ ਨਾ ਲੱਗੇ ਕੋਈ ਪੈਸਾ
ਪਟਿਆਲਾ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਵਾਰ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ‘ਚ ਬਹੁਤ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਅਰਦਾਸ ਦੇ ਅਸਰ ਦੇ ਨਾਲ-ਨਾਲ ਮੋਹਰੀ, ਸ਼ੁਰੂਆਤੀ ਅਤੇ ਅਹਿਮ ਭੂਮਿਕਾ ਨਿਭਾਉਣ ਦਾ ਸਿਹਰਾ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਦੇ ਸਿਰ ਵੀ ਬੱਝਦਾ ਹੈ ਅਤੇ ਇਸ ਸਬੰਧੀ ਹੋਰਨਾਂ ਦੀ ਭੂਮਿਕਾ ਨੂੰ ਵੀ ਘੱਟ ਕਰਕੇ ਨਹੀਂ ਦੇਖਿਆ ਜਾਣਾ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਦਿੱਲੀ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਭੇਜਣ ਦਾ ਸਾਰਾ ਖ਼ਰਚਾ ਆਮ ਆਦਮੀ ਪਾਰਟੀ ਦੀ ਸਰਕਾਰ ਚੁੱਕ ਰਹੀ ਹੈ, ਉਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਹਿੰਦੁਸਤਾਨ ਦੇ ਸਾਰੇ ਇਲਾਕਿਆਂ ਤੋਂ ਆਉਣ ਵਾਲੀ ਸੰਗਤ ਦੇ ਟੋਲ ਪਲਾਜ਼ਾ ‘ਤੇ ਲੱਗਣ ਵਾਲੇ ਪੈਸੇ ਕੇਂਦਰ ਸਰਕਾਰ ਨਾਲ ਗੱਲ ਕਰਾ ਕੇ ਮੁਆਫ਼ ਕਰਾਉਣ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …