ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ ਹਜੂਰ ਸਾਹਿਬ ਵਲੋਂ ਲਾਏ ਲੰਗਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਨ੍ਹਾਂ ਲੰਗਰਾਂ ‘ਚ ਪੀਜ਼ਾ, ਬਰਗਰ, ਮਠਿਆਈਆਂ ਸਮੇਤ 550 ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ।
ਇਸੇ ਦੌਰਾਨ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀ. ਪੀ. ਐੱਸ. ਖਰਬੰਦਾ ਨੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ‘ਚ ਸੰਗਤਾਂ ਦੀ ਵਧ ਰਹੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਅਤੇ ਪ੍ਰਾਇਮਰੀ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …