ਕੈਪਟਨ ਅਮਰਿੰਦਰ ਕਰਵਾਉਣਗੇ ਸਮਾਗਮਾਂ ਦੀ ਰਸਮੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ ‘ਚ ਭਲਕੇ ਯਾਨੀ 5 ਨਵੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਸਮਾਗਮ ਦੀ ਰਸਮੀ ਸ਼ੁਰੂਆਤ ਕਰਵਾਉਣਗੇ ਅਤੇ ਸਹਿਜ ਪਾਠ ਦੇ ਭੋਗ 12 ਨਵੰਬਰ ਨੂੰ ਪਾਏ ਜਾਣਗੇ। ਸਰਕਾਰੀ ਪੰਡਾਲ ‘ਚ 5 ਨਵੰਬਰ ਤੋਂ 13 ਨਵੰਬਰ ਤੱਕ ਧਾਰਮਿਕ ਸਮਾਗਮ ਹੋਣੇ ਹਨ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਦੇਸ਼ ਦੇ ਨਾਮੀ ਫਨਕਾਰਾਂ ਵੱਲੋਂ ਗਾਏ ‘ਸ਼ਬਦ’ ਅਤੇ ਪ੍ਰਸਿੱਧ ਸੂਫੀ ਗਾਇਕ ਪੂਰਨ ਚੰਦ ਵਡਾਲੀ ਵੱਲੋਂ ਗਾਏ ‘ਗੀਤ’ ਨੂੰ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਸ਼ਬਦ ‘ਸਤਿਗੁਰੂ ਨਾਨਕ ਆਏ ਨੇ’ ਅਤੇ ਗੀਤ ‘ਗੁਰੂ ਦਾ ਲਾਂਘਾ’ ਜੋ ਅੱਜ ਰਿਲੀਜ਼ ਕੀਤਾ ਗਿਆ, 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਹ ਗੀਤ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੱਲੋਂ ਲਿਖਿਆ ਗਿਆ ਹੈ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …