ਸ਼ਿਵ ਸੈਨਾ ਦਾ ਦਾਅਵਾ – ਸਾਡੇ ਕੋਲ 175 ਵਿਧਾਇਕਾਂ ਦਾ ਸਮਰਥਨ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਵਿਧਾਨ ਸਭਾ ਦੇ ਚੋਣ ਨਤੀਜੇ ਆਇਆਂ ਨੂੰ ਅੱਜ 13 ਦਿਨ ਹੋ ਗਏ ਹਨ, ਪਰ ਉਥੇ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਅਜੇ ਵੀ ਰੇੜਕਾ ਬਰਕਰਾਰ ਹੈ। ਇਸਦੇ ਚੱਲਦਿਆਂ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਸ਼ਿਵ ਸੈਨਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ। ਇਸ ਤੋਂ ਪਹਿਲਾਂ ਵੀ ਸੰਜੇ ਰਾਊਤ ਅਜਿਹੀ ਗੱਲ ਕਹਿ ਚੁੱਕੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ 171 ਵਿਧਾਇਕਾਂ ਦਾ ਸਮਰਥਨ ਹੈ ਅਤੇ ਇਹ ਗਿਣਤੀ 175 ਵੀ ਹੋ ਸਕਦੀ ਹੈ। ਉਧਰ ਦੂਜੇ ਪਾਸੇ ਭਾਜਪਾ ਦਾ ਦਾਅਵਾ ਹੈ ਕਿ ਸਰਕਾਰ ਅਸੀਂ ਹੀ ਬਣਾਵਾਂਗੇ। ਧਿਆਨ ਰਹੇ ਕਿ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਅਤੇ ਭਾਜਪਾ ਹੀ ਵੱਡੀ ਪਾਰਟੀ ਕੇ ਉਭਰੀ ਸੀ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …