ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਰਾਮਦੇਵ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ੇ ਦੇ ਮਾਮਲੇ ਵਿਚ ਬਿਨਾ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਰਾਮਦੇਵ ਨੇ ਰਾਹੁਲ ਗਾਂਧੀ ਦੀ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਤੇ ਬੋਲਦਿਆਂ ਕਿਹਾ ਕਿ ਰਾਹੁਲ ਸੱਚ ਦੱਸਣ ਕੀ ਉਨ੍ਹਾਂ ਨੇ ਕਦੇ ਨਸ਼ਾ ਕੀਤਾ ਹੈ।ਬਾਬਾ ਰਾਮਦੇਵ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦ ਪੰਜਾਬ ਵਿਚ ਨਸ਼ੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। “ਨਸ਼ੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਰਾਮਦੇਵ ਦੇ ਇਸ ਬਿਆਨ ਨੂੰ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਇਸ ਰਾਗ ਨੂੰ ਲੰਬੇ ਸਮੇਂ ਤੋਂ ਅਲਾਪ ਰਹੀ ਹੈ। ਬਾਬਾ ਰਾਮਦੇਵ ਨੇ ਪੰਜਾਬ ਦੇ ਲੋਕਾਂ ਬਾਰੇ ਕਿਹਾ ਕਿ ਪੰਜਾਬ ਦੇ ਲੋਕ 150 ਕਿਲੋਗਰਾਮ ਹੋਣ ‘ਤੇ ਕਹਿੰਦੇ ਹਨ ਕਿ ਉਹ ਮੋਟੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੋਟਾਪਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਝ ਪ੍ਰਤੀਸ਼ਤ ਲੋਕ ਨਸ਼ੇ ਦੇ ਆਦੀ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਨਸ਼ੇ ਨੂੰ ਇਕ ਬੁਰਾਈ ਦੱਸਿਆ ਅਤੇ ਇਸ ਨੂੰ ਜੜ੍ਹੋਂ ਉਖਾੜਨ ਦਾ ਸੱਦਾ ਦਿੱਤਾ। ਜਦੋਂ ਰਾਮਦੇਵ ਨੂੰ ਫਿਲਮ ‘ਉੜਤਾ ਪੰਜਾਬ’ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਫਿਲਮਾਂ ਨਹੀਂ ਦੇਖਦੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …