Breaking News
Home / ਪੰਜਾਬ / 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

13 ਨਵੰਬਰ ਨੂੰ ਜਥੇ ਦੀ ਹੋਵੇਗੀ ਵਾਪਸੀ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ ਦਾ ਜਥਾ ਇਸ ਕਰਕੇ ਖ਼ਾਸ ਹੈ ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਜਾ ਰਿਹਾ ਹੈ। ਉਨ੍ਹਾਂ ਜੱਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਖ਼ਾਸ ਮੌਕੇ ‘ਤੇ ਭਾਰਤ ਅੰਦਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਨਾਲਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵੀ ਵਿਸ਼ੇਸ਼ ਸਮਾਗਮ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਜੱਥੇ ‘ਚੋਂ 342 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ। ਧਿਆਨ ਰਹੇ ਕਿ ਇਸ ਵਾਰ ਜੱਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰੇਗਾ ਅਤੇ ਜੱਥੇ ਦੀ ਵਾਪਸੀ 13 ਨਵੰਬਰ ਨੂੰ ਹੋਵੇਗੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …