ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਡਾ. ਮਨਮੋਹਨ ਸਿੰਘ ਵੀ ਪਹੁੰਚਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਭਲਕੇ 6 ਨਵੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਸ ਇਜਲਾਸ ਵਿਚ ਉਪ ਰਾਸ਼ਟਰੀ ਵੈਂਕਈਆ ਨਾਇਡੂ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸ਼ਿਰਕਤ ਕਰਨਗੇ। ਪੰਜਾਬ ਤੇ ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਸਾਰੇ ਵਿਧਾਇਕ, ਸੰਸਦ ਮੈਂਬਰ ਤੇ ਰਾਜ ਸਭਾ ਮੈਂਬਰਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਾਰੇ ਵਿਧਾਇਕ ਵੀ ਇਸ ਵਿਸ਼ੇਸ਼ ਇਜਲਾਸ ਵਿਚ ਪਹੁੰਚਣਗੇ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …