Breaking News
Home / ਪੰਜਾਬ / ਸੁਲਤਾਨਪੁਰ ਲੋਧੀ ‘ਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਰਸਮੀ ਸ਼ੁਰੂਆਤ

ਸੁਲਤਾਨਪੁਰ ਲੋਧੀ ‘ਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਰਸਮੀ ਸ਼ੁਰੂਆਤ

ਕੈਪਟਨ ਅਮਰਿੰਦਰ ਸਿੰਘ ਤੇ ਸੰਤ ਸਮਾਜ ਦੇ ਆਗੂ ਰਹੇ ਹਾਜ਼ਰ
ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼
ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਚ ਅੱਜ ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੋਂ ਬਿਨਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਸਹਿਜ ਪਾਠ ਦੀ ਆਰੰਭਤਾ ਤੋਂ ਬਾਅਦ ਸੰਤ ਸਮਾਜ ਦੇ ਆਗੂਆਂ ਦੀ ਹਾਜ਼ਰੀ ਵਿਚ ਸਮਾਗਮਾਂ ਦੀ ਸ਼ੁਰੂਆਤ ਹੋਈ। ਇਸੇ ਦੌਰਾਨ ਸੁਲਤਾਨਪੁਰ ਲੋਧੀ ਪਹੁੰਚਣ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਉਨ੍ਹਾਂ ਪੰਡਾਲ ਵਿਚ ਜਾ ਕੇ ਚੌਰ ਸਾਹਿਬ ਦੀ ਸੇਵਾ ਵੀ ਕੀਤੀ। ਇਸ ਧਾਰਮਿਕ ਸਮਾਗਮ ਮੌਕੇ ਪੰਜਾਬ ਸਰਕਾਰ ਬਹੁਤ ਹੀ ਸੰਭਲਸੰਭਲ ਕੇ ਚੱਲਦੀ ਨਜ਼ਰ ਆਈ, ਕਿ ਕੋਈ ਵੀ ਅਕਾਲੀ ਜਾਂ ਕੋਈ ਵਿਰੋਧੀ ਉਨ੍ਹਾਂ ਦੀ ਸਿੱਖ ਮਰਿਆਦਾ ‘ਤੇ ਉਂਗਲੀ ਨਾ ਉਠਾ ਦੇਵੇ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ 17ਵੀਂ ਪੀੜ੍ਹੀ ਵਿਚੋਂ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿਚ ਸੰਤ ਸਮਾਜ ਦੇ ਵੱਖਵੱਖ ਆਗੂਆਂ ਨੇ ਸਾਰੀਆਂ ਰਸਮਾਂ ਕਰਵਾਈਆਂ। ਸਹਿਜ ਪਾਠ ਦੀ ਆਰੰਭਤਾ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਬਾਰੇ ਵੀ ਗੱਲਬਾਤ ਕੀਤੀ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …