8 C
Toronto
Friday, September 25, 2026
spot_img
Homeਪੰਜਾਬਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ

ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ

ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਅੱਜ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਅੰਬਾਲਾ ਦੀ ਜੇਲ੍ਹ ਵਿਚੋਂ ਰਿਹਾਅ ਵੀ ਕਰ ਦਿੱਤਾ ਗਿਆ। ਅਦਾਲਤ ਨੇ ਲੰਘੀ 2 ਨਵੰਬਰ ਨੂੰ ਇਸ ਮਾਮਲੇ ਵਿਚ ਹਨੀਪ੍ਰੀਤ ਸਮੇਤ 15 ਆਰੋਪੀਆਂ ‘ਤੇ ਲੱਗੀ ਦੇਸ਼ ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਇਸ ਤੋਂ ਬਾਅਦ ਹੀ ਹਨੀਪ੍ਰੀਤ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਧਿਆਨ ਰਹੇ ਕਿ 25 ਅਗਸਤ 2017 ਨੂੰ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਸੁਣਵਾਈ ਗਈ ਸੀ ਅਤੇ ਇਸ ਤੋਂ ਬਾਅਦ ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਹਿੰਸਾ ਫੈਲਾ ਦਿੱਤੀ ਸੀ ਅਤੇ 50 ਦੇ ਕਰੀਬ ਲੋਕਾਂ ਦੀ ਜਾਨ ਵੀ ਚਲੀ ਗਈ ਸੀ। ਇਸ ਹਿੰਸਾ ਵਿਚ ਹਨੀਪ੍ਰੀਤ ਦੀ ਭੂਮਿਕਾ ਨੂੰ ਦੇਖਦਿਆਂ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ।

RELATED ARTICLES
POPULAR POSTS