ਕਿਹਾ – ਸਾਡੇ ਵੀ.ਆਈ.ਪੀ. ਜਥੇ ਲਈ ਕੀਤੇ ਜਾਣ ਸਖਤ ਸੁਰੱਖਿਆ ਦੇ ਪ੍ਰਬੰਧ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ 550 ਸ਼ਰਧਾਲੂਆਂ ਦੀ ਸੂਚੀ ਭਾਰਤ ਸਰਕਾਰ ਨੇ ਅੱਜ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ। ਇਸ ਸੂਚੀ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ। ਇਸਦੇ ਨਾਲ ਹੀ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਕਿਹਾ ਕਿ ਕਰਤਾਰਪੁਰ ਜਾਣ ਵਾਲੇ ਵੀ.ਆਈ.ਪੀ. ਜਥੇ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ। ਧਿਆਨ ਰਹੇ ਕਿ ਪਾਕਿਸਤਾਨ ਅਤੇ ਭਾਰਤ ਦੋਵਾਂ ਦੇਸ਼ਾਂ ਵਲੋਂ ਆਉਂਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋ ਜਾਣਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਰਾਂ ਨੇ ਪਹਿਲੇ ਜਥੇ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕਰਨਾ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …