ਕੈਪਟਨ ਅਮਰਿੰਦਰ ਨੇ ਕਿਹਾ – ਇਹ ਪਾਕਿਸਤਾਨ ਦਾ ਲੁਕਿਆ ਹੋਇਆ ਏਜੰਡਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਸਵਾਗਤ ਲਈ ਪਿਛਲੇ ਦਿਨ ਇਕ ਵੀਡੀਓ ਸੌਂਗ ਰਿਲੀਜ਼ ਕੀਤਾ। ਸੌਂਗ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ 3 ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਨੂੰ ਦਿਖਾਇਆ ਗਿਆ। ਇਸ ਤੋਂ ਬਾਅਦ ਵਿਵਾਦ ਹੋਣਾ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪਹਿਲੇ ਦਿਨ ਤੋਂ ਚਿਤਾਵਨੀ ਦੇ ਰਿਹਾ ਸੀ ਕਿ ਕਰਤਾਰਪੁਰ ਲਾਂਘੇ ਪਿੱਛੇ ਪਾਕਿਸਤਾਨ ਦਾ ਕੋਈ ਲੁਕਿਆ ਹੋਇਆ ਏਜੰਡਾ ਹੈ। ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਆੜ ਵਿਚ ਪਾਕਿਸਤਾਨ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਤਾਕ ਵਿਚ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਸਵਾਗਤ ਲਈ ਵੀਡੀਓ ਸੌਂਗ ਲਾਂਚ ਕੀਤਾ। ਇਸ ਸੌਂਗ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੋਂ ਇਲਾਵਾ ਮੇਜਰ ਜਨਰਲ ਸੁਬੇਗ ਸਿੰਘ ਅਤੇ ਅਮਰੀਕ ਸਿੰਘ ਖਾਲਸਾ ਦੀਆਂ ਤਸਵੀਰਾਂ ਨੂੰ ਦਿਖਾਇਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹੁਣ ਪਾਕਸਿਤਾਨ ਨੇ ਇਕ ਹੋਰ ਵੀਡੀਓ ਜਾਰੀ ਕੀਤਾ ਹੈ, ਜਿਸ ਵਿਚੋਂ ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਹਟਾ ਦਿੱਤੀਆਂ ਹਨ।
Home / ਭਾਰਤ / ਕਰਤਾਰਪੂਰ ਲਾਂਘੇ ਸਬੰਧੀ ਪਾਕਿਸਤਾਨ ਦੇ ਥੀਮ ਸੌਂਗ ਵਿਚ 3 ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਦਿਖਾਈਆਂ
Check Also
ਮੋਦੀ ਨੂੰ ਮਿਲਿਆ ਕੁਵੈਤ ਦਾ ਸਰਵਉੱਚ ਸਨਮਾਨ
‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਕੀਤਾ ਗਿਆ ਸਨਮਾਨ ਕੁਵੈਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …