Breaking News
Home / ਪੰਜਾਬ / ਸਿੱਧੂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚੋਂ ਰਹੇ ਗੈਰਹਾਜ਼ਰ

ਸਿੱਧੂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚੋਂ ਰਹੇ ਗੈਰਹਾਜ਼ਰ

ਕੈਬਨਿਟ ਮੰਤਰੀ ਰੰਧਾਵਾ ਨੇ ਲਾਂਘੇ ਦਾ ਸਿਹਰਾ ਸਿੱਧੂ ਸਿਰ ਬੰਨ੍ਹਿਆ
ਚੰਡੀਗੜ੍ਹ/ਬਿਊਰੋ ਨਿਊਜ਼
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਦੇ ਵਿਸ਼ੇਸ਼ ਇਜਲਾਸ ਵਿਚੋਂ ਨਵਜੋਤ ਸਿੱਧੂ ਗੈਰਹਾਜ਼ਰ ਰਹੇ, ਪਰ ਉਨ੍ਹਾਂ ਦੀ ਚਰਚਾ ਜ਼ਰੂਰ ਹੁੰਦੀ ਰਹੀ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਸਿਰ ਬੰਨ੍ਹਿਆ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਗਿਲਾ ਹੈ ਕਿ ਅੱਜ ਦੇ ਇਜਲਾਸ ਵਿਚ ਸਿੱਧੂ ਸ਼ਾਮਲ ਨਹੀਂ ਹੋਏ, ਪਰ ਸਿੱਧੂ ਨੂੰ ਲਾਂਘਾ ਖੁੱਲ੍ਹਣ ਸਬੰਧੀ ਇਮਰਾਨ ਖਾਨ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ‘ਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਨੇ ਭਾਵੇਂ ਇਸ ਪ੍ਰੋਜੈਕਟ ਲਈ ਅਹਿਮ ਭੂਮਿਕਾ ਨਿਭਾਈ ਹੈ, ਪਰ ਪਾਕਿਸਤਾਨੀ ਫੌਜ ਦੀ ਯੋਜਨਾ ਤੋਂ ਵੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

Check Also

ਕੇਂਦਰ ਸਰਕਾਰ ਦੇ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। …