ਕਿਹਾ – ਪ੍ਰਕਾਸ਼ ਪੁਰਬ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੂਰੇ ਸਦਨ ਵਿਚ ਹੱਥ ਜੋੜ ਕੇ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮਰ 93 ਸਾਲ ਦੀ ਹੋ ਗਈ ਹੈ ਅਤੇ ਜੇਕਰ ਸਿਆਸੀ ਜੀਵਨ ਵਿਚ ਉਨ੍ਹਾਂ ਕੋਲੋਂ ਕੋਈ ਗਲਤੀ ਹੋਈ ਹੈ ਤਾਂ ਉਹ ਸਾਰਿਆਂ ਤੋਂ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਨਾਲ ਬੁਰਾ ਨਹੀਂ ਕੀਤਾ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਉਹ ਕਰਤਾਰਪੂਰ ਸਾਹਿਬ ਜਾ ਕੇ ਗੁਰੂ ਦੇ ਚਰਨਾਂ ਵਿਚ ਜ਼ਰੂਰ ਨਤਮਸਤਕ ਹੋਣਗੇ ਅਤੇ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …