Breaking News
Home / ਹਫ਼ਤਾਵਾਰੀ ਫੇਰੀ / ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ

ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ

ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ
ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਵੀਰਵਾਰ ਨੂੰ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਅੰਬਾਲਾ ਦੀ ਜੇਲ੍ਹ ਵਿਚੋਂ ਰਿਹਾਅ ਵੀ ਕਰ ਦਿੱਤਾ ਗਿਆ। ਅਦਾਲਤ ਨੇ ਲੰਘੀ 2 ਨਵੰਬਰ ਨੂੰ ਇਸ ਮਾਮਲੇ ਵਿਚ ਹਨੀਪ੍ਰੀਤ ਸਮੇਤ 15 ਆਰੋਪੀਆਂ ‘ਤੇ ਲੱਗੀ ਦੇਸ਼ ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਇਸ ਤੋਂ ਬਾਅਦ ਹੀ ਹਨੀਪ੍ਰੀਤ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਧਿਆਨ ਰਹੇ ਕਿ 25 ਅਗਸਤ 2017 ਨੂੰ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਸੁਣਵਾਈ ਗਈ ਸੀ ਅਤੇ ਇਸ ਤੋਂ ਬਾਅਦ ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਹਿੰਸਾ ਫੈਲਾ ਦਿੱਤੀ ਸੀ ਅਤੇ 50 ਦੇ ਕਰੀਬ ਲੋਕਾਂ ਦੀ ਜਾਨ ਵੀ ਚਲੀ ਗਈ ਸੀ। ਇਸ ਹਿੰਸਾ ਵਿਚ ਹਨੀਪ੍ਰੀਤ ਦੀ ਭੂਮਿਕਾ ਨੂੰ ਦੇਖਦਿਆਂ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …