Breaking News
Home / ਦੁਨੀਆ / ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਮੋਦੀ ਵੱਲੋਂ ਬੈਂਕਾਕ ‘ਚ ਸਿੱਕਾ ਜਾਰੀ

ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਮੋਦੀ ਵੱਲੋਂ ਬੈਂਕਾਕ ‘ਚ ਸਿੱਕਾ ਜਾਰੀ

ਬੈਂਕਾਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਕਾਕ ‘ਚ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਸਿੱਕਾ ਜਾਰੀ ਕੀਤਾ ਹੈ। ਇਹ ਸਿੱਕਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਜਾਰੀ ਕੀਤਾ ਗਿਆ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ। ਪ੍ਰਧਾਨ ਮੰਤਰੀ ਨੇ ਥਾਈਲੈਂਡ ਦੀ ਰਾਜਧਾਨੀ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਦੀ ‘ਸਵਾਸਦੀ ਪੀਐੱਮ ਮੋਦੀ’ ਇਕੱਤਰਤਾ ‘ਚ ਤਾਮਿਲ ਭਾਸ਼ਾ ਦੀ ਪ੍ਰਸਿੱਧ ਸਾਹਿਤਕ ਕਿਰਤ ‘ਤ੍ਰਿਕੁਰਾਲ’ ਦਾ ਥਾਈ ਅਨੁਵਾਦ ਵੀ ਜਾਰੀ ਕੀਤਾ। ਉਹ ਸਵੇਰੇ ਇੱਥੇ ਪੁੱਜੇ ਸਨ। ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਗਰਮਜੋਸ਼ੀ ਨਾਲ ਕੀਤੇ ਸਵਾਗਤ ਦੇ ਲਈ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Check Also

ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ

ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …