18.5 C
Toronto
Sunday, September 14, 2025
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ

ਹੁਸ਼ਿਆਰਪੁਰ : ਸਿਵਲ ਜੱਜ ਮੋਨਿਕਾ ਸ਼ਰਮਾ ਏਸੀਜੇਐੱਮ ਹੁਸ਼ਿਆਰਪੁਰ ਨੇ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੂੰ 3 ਦਸੰਬਰ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਹਨ। ਇਸ ਕੇਸ ਵਿਚ ਭਾਰਤ ਦੇ ਚੋਣ ਕਮਿਸ਼ਨ, ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਚਰਨਜੀਤ ਸਿੰਘ ਬਰਾੜ ਤੇ ਸਾਬਕਾ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਵੀ ਸਬੰਧਤ ਰਿਕਾਰਡ ਪੇਸ਼ ਕਰ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਮਾਮਲੇ ਦੀ ਪੈਰਵੀ ਐਡਵੋਕੇਟ ਬੀ.ਐੱਸ ਰਿਆੜ ਤੇ ਐਡਵੋਕੇਟ ਹਿਤੇਸ਼ ਪੁਰੀ ਕਰ ਰਹੇ ਹਨ। ਸੋਸ਼ਲਿਸਟ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਨੇਤਾਵਾਂ ਵਿਰੁੱਧ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਚੱਲ ਰਿਹਾ ਹੈ। ਖੇੜਾ ਤੇ ਸਟਿਆਣਾ ਨੇ ਅਦਾਲਤ ਨੂੰ ਠੋਸ ਸਬੂਤ ਤੇ ਦਸਤਾਵੇਜ਼ ਪੇਸ਼ ਕਰਦਿਆਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਨੇ ਪਾਰਟੀ ਦਾ ਪੁਰਾਣਾ ਵਿਧਾਨ ਲੁਕਾ ਕੇ ਰੱਖਿਆ, ਜਿਸ ਵਿੱਚ ਇਹ ਪਾਰਟੀ ਸਿੱਖ ਸਿਧਾਂਤਾਂ ਨੂੰ ਪ੍ਰਣਾਈ ਹੋਈ ਦੱਸੀ ਗਈ ਸੀ। 1989 ਵਿਚ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਝੂਠਾ ਹਲਫ਼ਨਾਮਾ ਦਿੱਤਾ ਕਿ ਇਹ ਪਾਰਟੀ ਧਰਮ ਨਿਰਪੱਖ, ਜਮਹੂਰੀ ਅਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਧਾਰਨੀ ਬਣ ਗਈ ਹੈ ਜਦੋਂਕਿ ਇਹ ਪਾਰਟੀ ਲਗਾਤਾਰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਉਮੀਦਵਾਰ ਖੜ੍ਹੇ ਕਰਦੀ ਰਹੀ ਹੈ। ਭਾਵੇਂ ਮੋਗਾ ਕਾਨਫ਼ਰੰਸ ਸਮੇਂ ਇਸ ਨੇ ਐਲਾਨ ਕੀਤਾ ਕਿ ਇਹ ਪਾਰਟੀ ਸੈਕੂਲਰ ਬਣ ਗਈ ਹੈ ਪਰ ਇਸ ਦੇ ਬਾਵਜੂਦ 2008 ਤੱਕ ਆਪਣੇ ਵਿਧਾਨ ਵਿਚ ਕੋਈ ਸੋਧ ਨਹੀਂ ਕੀਤੀ ਸੀ ਜਦੋਂਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਕੇਵਲ ਧਾਰਮਿਕ ਪਾਰਟੀ ਹੀ ਲੜ ਸਕਦੀ ਹੈ।

RELATED ARTICLES
POPULAR POSTS