Breaking News
Home / ਪੰਜਾਬ / ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ : ਓਮ ਬਿਰਲਾ

ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ : ਓਮ ਬਿਰਲਾ

ਤਰਨਤਾਰਨ : ਗੁਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਡੇਹਰਾ ਸਾਹਿਬ ਲੁਹਾਰ (ਪੱਠੇਵਿੰਡਪੁਰ) ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਕੁਮਾਰ ਤੇ ਐੱਸਡੀਐੱਮ ਖਡੂਰ ਸਾਹਿਬ ਤੋਂ ਇਲਾਵਾ ਹੋਰ ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਓਮ ਬਿਰਲਾ ਨੇ ਗੁਰੂ ਨਾਨਕ ਦੇਵ ਜੀ ਦੇ ਪੁਰਖਿਆਂ ਦੀ ਧਰਤੀ ‘ਤੇ ਸਿਜਦਾ ਕਰਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤ ਵਿਚ ਹੀ ਨਹੀਂ, ਸਗੋਂ ਦੁਨੀਆਂ ਭਰ ਵਿਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ ‘ਤੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 11 ਪਿੰਡਾਂ ਵਿਚ ਪੰਜਾਬ ਸਰਕਾਰ ਵੱਲੋਂ 11 ਕਰੋੜ ਰੁਪਏ ਖਰਚ ਕੇ ਵਿਸ਼ੇਸ਼ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਡੇਹਰਾ ਸਾਹਿਬ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …