Breaking News
Home / Uncategorized / ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਮਿਲੇ ਕੀਰਤਨ ਕਰਨ ਦੀ ਆਗਿਆ

ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਮਿਲੇ ਕੀਰਤਨ ਕਰਨ ਦੀ ਆਗਿਆ

ਪੰਜਾਬ ਵਿਧਾਨ ਸਭਾ ਵਿਚ ਮਤਾ ਹੋਇਆ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਕੀਰਤਨ ਕਰਨ ਦੀ ਆਗਿਆ ਮਿਲਣੀ ਚਾਹੀਦੀ ਹੈ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮਤਾ ਵੀ ਪਾਸ ਹੋ ਗਿਆ। ਇਸ ਮਤੇ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਬੀਬੀਆਂ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਕੀਰਤਨ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਇਸ ‘ਤੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਮਤੇ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਦਾ ਹੈ, ਪਰ ਢੀਂਡਸਾ ਦੇ ਵਿਰੋਧ ਦੇ ਬਾਵਜੂਦ ਵੀ ਇਹ ਮਤਾ ਸਦਨ ਵਿਚ ਪਾਸ ਹੋ ਗਿਆ। ਇਸ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਬੇਨਤੀ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਵਿਚ ਬੀਬੀਆਂ ਨੂੰ ਕੀਰਤਨ ਕਰਨ ਦੀ ਖੁੱਲ੍ਹ ਹੋਣੀ ਚਾਹੀਦੀ ਹੈ, ਜੋ ਅੱਜ ਤੱਕ ਨਹੀਂ ਹੈ। ਧਿਆਨ ਰਹੇ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਗੁਰਬਾਣੀ ਦੇ ‘ਸਿੱਧੇ ਪ੍ਰਸਾਰਣ’ ਦੇ ਅਧਿਕਾਰ ਸਾਰੇ ਟੀ.ਵੀ. ਚੈਨਲਾਂ ਨੂੰ ਦੇਣ ਬਾਰੇ ਤ੍ਰਿਪਤ ਰਾਜਿੰਦਰ ਬਾਜਵਾ ਵਲੋਂ ਪੇਸ਼ ਮਤੇ ਨੂੰ ਵਿਧਾਨ ਸਭਾ ਵਲੋਂ ਪਾਸ ਕੀਤਾ ਗਿਆ ਸੀ।

Check Also

‘ਨਵਾਂ ਭਾਰਤ’ ਅਤੇ ਮਜ਼ਦੂਰ ਜਮਾਤ

ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। …