10 C
Toronto
Tuesday, September 22, 2026
spot_img
Homeਪੰਜਾਬਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲ

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲ

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਗੂਆਂ ਸੁਨੀਲ ਜਾਖੜ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੇਵਲ ਢਿੱਲੋਂ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੱਖ ਸਰਕਾਰੀਆ ਦੀ ਮੌਜੂਦਗੀ ਵਿਚ ਪਾਰਟੀ ‘ਚ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਿੱਟੀ ਮਸ਼ਹੂਰ ਗਾਇਕਾ ਤੋਂ ਇਲਾਵਾ ਕੌਮੀ ਪੱਧਰ ਦੀ ਹਾਕੀ ਖਿਡਾਰਨ ਵੀ ਰਹੀ ਹੈ। ਉਹ ਪਟਿਆਲਾ ਨਾਲ ਸਬੰਧਤ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਵਿੰਦਰ ਬਿੱਟੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੋਂ ਪ੍ਰਭਾਵਿਤ ਹੈ ਅਤੇ ਕੈਪਟਨ ਹੀ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲਿਜਾ ਸਕਦੇ ਹਨ।

RELATED ARTICLES
POPULAR POSTS