10 ਡਾਲਰ ਦੀ ਇਹ ਫੀਸ ਨਾ-ਵਾਪਸੀਯੋਗ ਹੋਵੇਗੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਲਈ ਐਪਲੀਕੇਸ਼ਨ ਫੀਸ 10 ਡਾਲਰ ਯਾਨੀ ਕਰੀਬ 700 ਰੁਪਏ ਵਧਾ ਦਿੱਤੀ ਹੈ। ਇਹ ਫੀਸ ਨਾ ਵਾਪਸੀਯੋਗ ਹੋਵੇਗੀ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਫੀਸ ਸਰਵਿਸ ਨੇ ਕਿਹਾ ਕਿ ਇਸ ਫੀਸ ਜ਼ਰੀਏ ਇਲੈਟ੍ਰੋਨਿਕ ਰਜਿਸਟ੍ਰੇਸ਼ਨ ਸਿਸਟਮ ਨੂੰ ਵਧਾਉਣ ਵਿਚ ਮੱਦਦ ਮਿਲੇਗੀ। ਇਸ ਨਾਲ ਆਉਣ ਵਾਲੇ ਸਮੇਂ ਵਿਚ ਐਚ-1 ਵੀਜ਼ਾ ਲਈ ਲੋਕਾਂ ਦੀ ਚੋਣ ਵਿਚ ਅਸਾਨੀ ਹੋਵੇਗੀ। ਜ਼ਿਕਰਯੋਗ ਹੈ ਕਿ ਅਮਰੀਕਾ ਹਰੇਕ ਸਾਲ ਵਿਸ਼ੇਸ਼ ਯੋਗਤਾ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਅਮਰੀਕੀ ਕੰਪਨੀਆਂ ਵਿਚ ਕੰਮ ਕਰਨ ਲਈ ਐਚ-1 ਬੀ ਵੀਜ਼ਾ ਜਾਰੀ ਕਰਦਾ ਹੈ। ਤਕਨੀਕੀ ਖੇਤਰ ਦੀਆਂ ਕੰਪਨੀਆਂ ਹਰੇਕ ਸਾਲ ਭਾਰਤ ਅਤੇ ਚੀਨ ਜਿਹੇ ਦੇਸ਼ਾਂ ਦੇ ਲੱਖਾਂ ਕਰਮਚਾਰੀਆਂ ਦੀ ਨਿਯੁਕਤੀ ਲਈ ਇਸ ‘ਤੇ ਨਿਰਭਰ ਕਰਦੀਆਂ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …