ਪ੍ਰਿਅੰਕਾ ਗਾਂਧੀ ਨੇ ਕਿਹਾ – ਨੋਟਬੰਦੀ ਨੇ ਸਾਡੀ ਅਰਥ ਵਿਵਸਥਾ ਕਰ ਦਿੱਤੀ ਸੀ ਤਬਾਹ
ਨਵੀਂ ਦਿੱਲੀ/ਬਿਊਰੋ ਨਿਊਜ਼
8 ਨਵੰਬਰ 2016 ਨੂੰ ਜਦੋਂ ਸ਼ਾਮ ਵੇਲੇ ਟੀ.ਵੀ. ‘ਤੇ ਭਾਰਤ ਵਿਚ ਨੋਟਬੰਦੀ ਦੀ ਖਬਰ ਨਸ਼ਰ ਹੋਈ ਸੀ ਤਾਂ ਸਾਰੇ ਭਾਰਤੀਆਂ ਦੀ ਨੀਂਦ ਉਡ ਗਈ ਸੀ। ਨਰਿੰਦਰ ਮੋਦੀ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਹੈਰਾਨੀ ਵਾਲਾ ਸੀ, ਜਿਸਦੀ ਕੈਬਨਿਟ ਮੰਤਰੀਆਂ ਅਤੇ ਹੋਰ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ। ਜਦੋਂ ਇਕਦਮ 500 ਅਤੇ 1000 ਦੇ ਨੋਟਾਂ ‘ਤੇ ਪਾਬੰਦੀ ਲੱਗ ਗਈ ਤਾਂ ਅਰਥ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਹੜੀ ਅੱਜ ਵੀ ਮੁੜ ਲੀਹ ‘ਤੇ ਨਹੀਂ ਆਈ। ਮੋਦੀ ਨੇ ਨੋਟਬੰਦੀ ਕਾਲੇ ਧਨ ਨੂੰ ਬਾਹਰ ਲਿਆਉਣ ਲਈ ਕੀਤੀ ਸੀ, ਜਿਸ ਦੇ ਕੋਈ ਸਾਰਥਿਕ ਨਤੀਜੇ ਨਹੀਂ ਨਿਕਲੇ।
ਇਸ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਿਆਸੀ ਨਿਸ਼ਾਨੇ ਲਗਾਏ। ਉਨ੍ਹਾਂ ਕਿਹਾ ਕਿ ਨੋਟਬੰਦੀ ਨੂੰ ਤਿੰਨ ਸਾਲ ਹੋ ਗਏ ਹਨ ਅਤੇ ਇਸਨੇ ਸਾਡੀ ਅਰਥਵਿਵਸਥਾ ਨੂੰ ਬੁਰੀ ਤਰ੍ਹਾਂ ਤਬਾਹ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਤੁਗਲਕੀ ਕਦਮ ਦੀ ਜ਼ਿੰਮੇਵਾਰੀ ਕੌਣ ਲਵੇਗਾ?
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …