ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤੀ ਡਾ. ਮਨਮੋਹਨ ਸਿੰਘ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਕੇਂਦਰੀ ਮੰਤਰੀ ਨਟਵਰ ਸਿੰਘ, ਸੀਨੀਅਰ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਤੇ ਹੋਰਨਾਂ ਮਹਿਮਾਨਾਂ ਨੂੰ ਰਾਤਰੀ ਭੋਜ ਦੀ ਦਾਅਵਤ ਦਿੱਤੀ। ਇਹ ਮਹਿਮਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਪੰਜਾਬ ਆਏ ਹੋਏ ਹਨ। ਪਹਿਲਾਂ ਇਹ ਦਾਅਵਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਰੱਖੀ ਗਈ ਸੀ, ਫਿਰ ਇਹ ਹੋਟਲ ਵਿਖੇ ਤਬਦੀਲ ਕਰ ਦਿੱਤੀ ਗਈ। ਇਸ ਦਾਅਵਤ ਵਿਚ ਉਕਤ ਮਹਿਮਾਨਾਂ ਤੋਂ ਇਲਾਵਾ ਕੁਝ ਪੱਤਰਕਾਰ ਤੇ ਅਫਸਰ ਵੀ ਸ਼ਾਮਲ ਹੋਏ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …