Breaking News
Home / ਪੰਜਾਬ / ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ ਕੈਨੇਡਾ ਤੋਂ 150 ਸ਼ਰਧਾਲੂਆਂ ਦਾ ਜਥਾ ਪਹੁੰਚਿਆ ਪੰਜਾਬ

ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ ਕੈਨੇਡਾ ਤੋਂ 150 ਸ਼ਰਧਾਲੂਆਂ ਦਾ ਜਥਾ ਪਹੁੰਚਿਆ ਪੰਜਾਬ

ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੀ ਜਾਵੇਗਾ ਜਥਾ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੈਨੇਡਾ ਤੋਂ 150 ਸਿੱਖ ਸੰਗਤਾਂ ਦਾ ਜਥਾ ਗੁਰੂ ਘਰਾਂ ਦੇ ਦਰਸ਼ਨਾਂ ਲਈ ਪੰਜਾਬ ਪਹੁੰਚ ਗਿਆ। ਪਹਿਲੇ ਪੜਾਅ ਵਿਚ ਇਸ ਜਥੇ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਕਮੇਟੀ ਨੇ ਇਸ ਜਥੇ ਦਾ ਸਨਮਾਨ ਵੀ ਕੀਤਾ। ਇਹ ਜਥਾ ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੀ ਅਗਵਾਈ ਵਿਚ ਗੁਰੂ ਘਰਾਂ ਦੇ ਦਰਸ਼ਨਾਂ ਲਈ ਆਇਆ ਹੋਇਆ ਹੈ। ਇਹ ਜਥਾ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਦਾ ਹੋਇਆ 10 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ 17 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਨੇੜਲੇ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਕੰਪਿਊਟਰ ਲੈਬਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …