Breaking News
Home / ਭਾਰਤ / ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ, ਰਵੀਸ਼ੰਕਰ ਨੇ ਕੀਤੀ ਨਾਂਹ

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ, ਰਵੀਸ਼ੰਕਰ ਨੇ ਕੀਤੀ ਨਾਂਹ

ਕੇਂਦਰ ਸਰਕਾਰ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜ਼ਾਜਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਵਾਸਤੇ ਭਾਰਤ ਦੇ ਪ੍ਰਸਿੱਧ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ, ਪਰ ਰਵੀਸ਼ੰਕਰ ਨੇ ਪਾਕਿਸਤਾਨ ਵਲੋਂ ਕੀਤੇ ਜਾ ਰਹੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਡਾ ਮਨਮੋਹਨ ਸਿੰਘ ਤੇ ਨਵਜੋਤ ਸਿੱਧੂ ਨੂੰ ਸੱਦਾ ਦੇ ਚੁੱਕਾ ਹੈ। ਇਹ ਉਦਘਾਟਨ ਭਲਕੇ ਸ਼ੁੱਕਰਵਾਰ ਨੂੰ ਹੋਣਾ ਹੈ। ਧਿਆਨ ਰਹੇ ਕਿ ਨਵਜੋਤ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਤਿੰਨ ਵਾਰ ਚਿੱਠੀ ਲਿਖਣੀ ਅਤੇ ਹੁਣ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜ਼ਾਜਤ ਮਿਲ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਧੂ ਨੂੰ ਭਾਰਤੀ ਸ਼ਰਧਾਲੂਆਂ ਦੇ ਜਥੇ ਦੇ ਨਾਲ ਹੀ ਪਾਕਿਸਤਾਨ ਜਾਣ ਦੀ ਇਜ਼ਾਜਤ ਦਿੱਤੀ ਗਈ ਹੈ। ਧਿਆਨ ਰਹੇ ਕਿ ਪੰਜਾਬ ਵਿਚ ਬਹੁਤੇ ਲੋਕ ਲਾਂਘਾ ਖੁੱਲ੍ਹਣ ਦਾ ਸਿਹਰਾ ਇਮਰਾਨ ਖਾਨ ਅਤੇ ਸਿੱਧੂ ਨੂੰ ਦੇ ਰਹੇ ਹਨ ਅਤੇ ਕਈ ਥਾਂਈਂ ‘ਸਿੱਧੂ ਅਤੇ ਇਮਰਾਨ ਲਾਂਘੇ ਦੇ ਅਸਲੀ ਹੀਰੋ’ ਦੇ ਫਲੈਕਸ ਬੋਰਡ ਲੱਗੇ ਦੇਖੇ ਗਏ ਹਨ।

Check Also

’84 ਸਿੱਖ ਕਤਲੇਆਮ : ਕੇਂਦਰ ਵਲੋਂ ਜਸਟਿਸ ਢੀਂਗਰਾ ਕਮੇਟੀ ਦੀ ਰਿਪੋਰਟ ਮਨਜ਼ੂਰ

ਦੋਸ਼ੀ ਪੁਲਿਸ ਮੁਲਾਜ਼ਮ ਵੀ ਬਖਸ਼ੇ ਨਹੀਂ ਜਾਣਗੇ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ …