ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਲਕੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਲੋਂ ਕੀਤਾ ਜਾਣਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਤੈਅ ਕੀਤਾ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਧਿਆਨ ਰਹੇ ਕਿ ਪਹਿਲੇ ਜਥੇ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 150 ਸੰਸਦ ਮੈਂਬਰ ਵੀ ਜਾਣਗੇ। ਸਿੱਖ ਹਲਕਿਆਂ ਵਿਚ ਇਸ ਫੈਸਲੇ ਨੂੰ ਬੜੀ ਸੂਝ ਬੂਝ ਵਾਲਾ ਕਰਾਰ ਦਿੱਤਾ ਜਾ ਰਿਹਾ ਹੈ। ਇਸ ਇਤਿਹਾਸਕ ਮੌਕੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਕਰਵਾਉਣ ਦਾ ਫੈਸਲਾ ਲੈ ਕੇ ਮੋਦੀ ਸਰਕਾਰ ਨੇ ਇਕ ਵਾਰ ਫਿਰ ਸਿੱਖ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …