ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਪਾਸੇ ਕਰਨਗੇ ਕੌਡੀਡੋਰ ਦਾ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁਤ ਲੰਮੇ ਸਮੇਂ ਤੋਂ ਜਿਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਉਹ ਅਰਦਾਸਾਂ ਹੁਣ ਪੂਰੀਆਂ ਹੋ ਗਈਆਂ ਹਨ ਅਤੇ ਭਲਕੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦਾ ਉਦਘਾਟਨ ਹੋ ਜਾਵੇਗਾ। ਲਾਂਘੇ ਦਾ ਉਦਘਾਟਨ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਪਾਸੇ ਕਰਨਗੇ ਅਤੇ ਇਹ ਦਿਨ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੋ ਜਾਵੇਗਾ। ਧਿਆਨ ਰਹੇ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਲਕੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਾ ਹੈ, ਜਿੱਥੇ ਪੰਜਾਬ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ, ਅਕਾਲੀ-ਭਾਜਪਾ ਦੇ ਆਗੂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਦੀ ਰਹਿਮਤ ਸਦਕਾ ਹੀ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਖੇ ਲੜੀਵਾਰ ਸਮਾਗਮ ਚੱਲ ਹੀ ਰਹੇ ਹਨ ਅਤੇ 12 ਨਵੰਬਰ ਨੂੰ ਮੁੱਖ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਹੋਣਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੱਖਰੀ -ਵੱਖਰੀ ਸਟੇਜ ਲਗਾਈ ਜਾਣੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਹੀ ਸ਼ਿਰਕਤ ਕਰਨੀ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …