Breaking News
Home / ਭਾਰਤ / ਫੀਸਾਂ ‘ਚ ਵਾਧੇ ਨੂੰ ਲੈ ਕੇ ਮਚਿਆ ਬਵਾਲ

ਫੀਸਾਂ ‘ਚ ਵਾਧੇ ਨੂੰ ਲੈ ਕੇ ਮਚਿਆ ਬਵਾਲ

ਜੇ.ਐਨ.ਯੂ. ਦੇ ਬਾਹਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਵਿਚ ਫੀਸਾਂ ‘ਚ ਹੋਏ ਭਾਰੀ ਵਾਧੇ ਅਤੇ ਡਰੈਸ ਕੋਡ ਦੇ ਵਿਰੋਧ ਵਿਚ 15 ਦਿਨ ਤੋਂ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵਿਦਿਆਰਥੀ ਆਪਣੀਆਂ ਤਮਾਮ ਮੰਗਾਂ ਨੂੰ ਲੈ ਕੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਮਿਲਣ ਲਈ ਨਿਕਲੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਵਿਦਿਆਰਥੀਆਂ ਵਿਚ ਝੜਪ ਵੀ ਹੋਈ ਅਤੇ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਵੀ ਕੀਤਾ। ਜ਼ਿਕਰਯੋਗ ਹੈ ਕਿ ਫੀਸਾਂ ਵਿਚ ਹੋਏ ਭਾਰੀ ਵਾਧੇ ਦੇ ਵਿਰੋਧ ਵਿਚ ਜੀ.ਐਨ.ਯੂ. ਦੇ ਸਾਰੇ ਵਿਦਿਆਰਥੀ ਸੰਗਠਨ ਇਕੱਠੇ ਹੋਏ ਹਨ। ਇਸਦੇ ਚੱਲਦਿਆਂ ਜੇ.ਐਨ.ਯੂ. ਕੈਂਪਸ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …