ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਸ਼ਿਵ ਸੈਨਾ ਨੂੰ ਦੇ ਸਕਦੀ ਹੈ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਸਿਆਸੀ ਘਟਨਾ ਚੱਕਰ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਨਰਿੰਦਰ ਮੋਦੀ ਸਰਕਾਰ ਵਿਚ ਸ਼ਿਵ ਸੈਨਾ ਦੇ ਇਕੋ ਇਕ ਮੰਤਰੀ ਅਰਵਿੰਦ ਸਾਵੰਤ ਨੇ ਕੈਬਨਿਟ ਵਿਚੋਂ ਅਸਤੀਫਾ ਦੇ ਦਿੱਤਾ। ਸਾਵੰਤ ਨੇ ਭਾਜਪਾ ‘ਤੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ। ਜ਼ਿਕਰਯੋਗ ਹੈ ਕਿ 30 ਸਾਲਾਂ ਵਿਚ ਭਾਜਪਾ ਅਤੇ ਸ਼ਿਵ ਸੈਨਾ ਇਕ ਦੂਜੇ ਤੋਂ ਦੂਜੀ ਵਾਰ ਵੱਖ ਹੋ ਰਹੇ ਹਨ। ਉਧਰ ਦੂਜੇ ਪਾਸੇ ਇਹ ਵੀ ਖਬਰ ਆ ਰਹੀ ਹੈ ਕਿ ਸ਼ਿਵ ਸੈਨਾ ਦਾ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਨਾਲ ਸਮਝੌਤਾ ਹੋ ਸਕਦਾ ਹੈ ਅਤੇ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਦੀ ਸਰਕਾਰ ਬਣ ਸਕਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਦਾ ਕਹਿਣਾ ਸੀ ਕਿ ਜੇਕਰ ਸ਼ਿਵ ਸੈਨਾ ਭਾਜਪਾ ਦਾ ਸਾਥ ਛੱਡ ਦੇਵੇ ਤਾਂ ਉਸ ਨੂੰ ਅਸੀਂ ਸਰਕਾਰ ਬਣਾਉਣ ਲਈ ਸਮਰਥਨ ਦੇ ਦਿਆਂਗੇ। ਹੁਣ ਇਸ ਸਬੰਧੀ ਉਧਵ ਠਾਕਰੇ ਨੇ ਕਾਂਗਰਸ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਫੋਨ ‘ਤੇ ਗੱਲਬਾਤ ਵੀ ਕਰ ਲਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …