ਜੰਮੂ ਕਸ਼ਮੀਰ ਦੇ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਦੇ ਉਦਘਾਟਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਲਾਂ ਪੁਰਾਣੀਆਂ ਅਰਦਾਸਾਂ ਪੂਰੀਆਂ ਕਰ ਦਿੱਤੀਆਂ ਹਨ। ਉਧਰ ਭਾਰਤੀ ਖੁਫੀਆ ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਗਰਮ ਖਿਆਲੀ ਤੱਤ ਇਸ ਲਾਂਘੇ ਦੀ ਦੁਰਵਰਤੋਂ ਕਰਕੇ ਭਾਰਤ ਵਿੱਚ ਵੱਖਵਾਦ ਨੂੰ ਭੜਕਾ ਸਕਦੇ ਹਨ। ਮੀਡੀਆ ਦੀਆਂ ਖਬਰਾਂ ਮੁਤਾਬਕ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਪਾਕਿਸਤਾਨ ਵਿਚ ਮੌਜੂਦ ਅੱਤਵਾਦੀ ਸੰਗਠਨਾਂ ਵਿਚ ਭਾਰੀ ਬੇਚੈਨੀ ਹੈ ਅਤੇ ਉਹ ਭਾਰਤ ਵਿਚ ਅਸ਼ਾਂਤੀ ਫੈਲਾ ਸਕਦੇ ਹਨ। ਉਧਰ ਦੂਜੇ ਪਾਸੇ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਬਰਾਮਦ ਕੀਤਾ ਗਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …