ਸੰਗਤਾਂ ਨੇ ਥਾਂ-ਥਾਂ ਨਗਰ ਕੀਰਤਨ ਦਾ ਕੀਤਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਦੇਸ਼ ਤੇ ਵਿਦੇਸ਼ਾਂ ਤੋਂ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਨਾਮਵਰ ਸ਼ਖਸੀਅਤਾਂ ਸ਼ਾਮਲ ਹੋਈਆਂ। ਨਗਰ ਕੀਰਤਨ ਵਿੱਚ ਜਿੱਥੇ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਆਪਣੇ ਜੌਹਰ ਵਿਖਾ ਰਹੀਆਂ ਸੀ, ਉੱਥੇ ਹੀ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਪੁੱਜੇ ਵਿਦਿਆਰਥੀ ਵੀ ਨਗਰ ਕੀਰਤਨ ਵਿੱਚ ਵੱਖ-ਵੱਖ ਪੇਸ਼ਕਾਰੀਆਂ ਦੇ ਰਹੇ ਸਨ। ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸੰਗਤਾਂ ਲਈ ਥਾਂ-ਥਾਂ ਗੁਰੂ ਕੇ ਲੰਗਰ ਚੱਲ ਰਹੇ ਸਨ। ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਵੀ ਕੀਤੀ। ਇਹ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਹੀ ਸੰਪੰਨ ਹੋਇਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …