13.1 C
Toronto
Wednesday, October 15, 2025
spot_img
Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਲਕੇ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਲਕੇ

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਸਮੁੱਚੇ ਜਗਤ ਨੂੰ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ਵਿਚ ਭਲਕੇ 12 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਲਗਾਤਾਰ ਸਮਾਗਮ ਵੀ ਚੱਲ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਅਤੇ ਵਿਦੇਸ਼ਾਂ ਤੋਂ ਪਹੁੰਚ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕ ਰਹੀਆਂ ਹਨ। ਇਸ ਪਵਿੱਤਰ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਸਮੁੱਚੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਭਲਕੇ ਸੁਲਤਾਨਪੁਰ ਲੋਧੀ ਵਿਚ ਹੋਣਾ ਹੈ, ਜਿੱਥੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਟੇਜਾਂ ਲਗਾਈਆਂ ਜਾ ਰਹੀਆਂ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਲੰਘੀ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋ ਗਏ ਸਨ ਅਤੇ ਬਾਅਦ ਵਿਚ ਉਨ੍ਹਾਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਇਸ ਦੇ ਚੱਲਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਗੁਰਦੁਆਰਾ ਸ੍ਰੀ ਬੇਰ ਸਿੰਘ ਵਿਖੇ ਮੱਥਾ ਟੇਕਿਆ।

RELATED ARTICLES
POPULAR POSTS